ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

 ਮੋਹਾਲੀ, 30 ਅਪ੍ਰੈਲ, : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।


ਬੋਰਡ ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੋਵੇਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

Post a Comment

0 Comments