ਸੁਖਜਿੰਦਰ ਰੰਧਾਵਾ ਨੂੰ ਗੁਰਦਾਸਪੁਰ ਤੋਂ ਟਿਕਟ ਮਿਲਣ ਉਤੇ ਵਰਕਰਾਂ ਨੇ ਮਨਾਈ ਖੁਸ਼ੀ

 ਗੁਰਦਾਸਪੁਰ, 29 ਅਪ੍ਰੈਲ, : ਅੱਜ ਕਾਂਗਰਸ ਹਾਈਕਮਾਂਡ ਵੱਲੋਂ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ ਗ‌ਈ ਹੈ ਜਿਸ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਹਾਈਕਮਾਂਡ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਉਤੇ ਕਾਂਗਰਸੀ ਵਰਕਰਾਂ ਨੇ ਭੰਗੜੇ ਪਾ ਕਿ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ।


 ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਹ ਮਾਝੇ ਦੇ ਜਰਨੈਲ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਰੀ ਲੀਡ ਨਾਲ ਜਿਤਾ ਕੇ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਣ ਗ‌ਏ, ਤਾਂ ਕਿ ਜਿਲਾ ਪਠਾਨਕੋਟ ਤੇ ਜ਼ਿਲਾ ਗੁਰਦਾਸਪੁਰ ਤਰੱਕੀਆਂ ਦੀਆਂ ਮੰਜ਼ਿਲਾਂ ਛੂਹ ਸੱਕੇ।

Post a Comment

0 Comments