ਚੰਡੀਗੜ੍ਹ, 30 ਅਪ੍ਰੈਲ, : ਕਾਂਗਰਸ ਤੋਂ ਨਿਰਾਸ ਆਗੂਆਂ ਦਾ ਲਗਾਤਾਰ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਖੰਗੂੜਾ ਗੋਲਡੀ ਨੇ ਅੱਜ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ। ਦਲਬੀਰ ਸਿੰਘ ਗੋਲਡੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਅਸਤੀਫਾ ਭੇਜ ਦਿੱਤਾ। ਉਨ੍ਹਾਂ ਅਸਤੀਫੇ ਵਿੱਚ ਲਿਖਿਆ ਹੈ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ ਹੋ ਕੇ ਮੈਂ ਦਲਬੀਰ ਸਿੰਘ ਗੋਲਡੀ ਖੰਗੂੜਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।
ਜ਼ਿਕਰਯੋਗ ਹੈ ਕਿ ਦਲਬੀਰ ਗੋਲਡੀ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਨਾ ਮਿਲਣ ਨੂੰ ਲੈ ਕੇ ਲਗਾਤਾਰ ਨਰਾਜ ਚੱਲ ਰਹੇ ਹਨ। ਬੀਤੇ ਕੱਲ੍ਹ ਉਨ੍ਹਾਂ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਪਾਰਟੀ ਛੱਡਣ ਦੇ ਸੰਕੇਤ ਦਿੱਤੇ ਸਨ।

0 Comments