Ex ADGP ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ‘ਚ ਸ਼ਾਮਲ

 ਚੰਡੀਗੜ੍ਹ, 30 ਅਪ੍ਰੈਲ, : ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀਨੀਅਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਢਿੱਲੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ।


ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਉਸ ਨੇ 6 ਦਿਨ ਪਹਿਲਾਂ ਹੀ ਸਵੈ-ਇੱਛੁਕ ਸੇਵਾਮੁਕਤੀ ਸਕੀਮ (VRS) ਲਈ ਸੀ। ਉਸ ਸਮੇਂ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਰਾਜਨੀਤੀ ਵਿੱਚ ਆਉਣਗੇ। ਉਦੋਂ ਢਿੱਲੋਂ ਨੇ ਕਿਹਾ ਸੀ ਕਿ ਇਹ ਫੈਸਲਾ ਉਨ੍ਹਾਂ ਦੇ ਪਰਿਵਾਰ ਨੇ ਲੈਣਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਡਿਊਟੀ ਲਗਾਈ ਜਾਵੇਗੀ, ਉਹ ਉਸ ਨੂੰ ਪੂਰਾ ਕਰਨਗੇ।

Post a Comment

0 Comments