ਚੰਡੀਗੜ੍ਹ, 19 ਮਈ, : ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਆਉਣ ਵਾਲੇ ਦਿਨਾਂ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।
ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਪਾ ਦਿੱਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ।

0 Comments