ਚੰਡੀਗੜ੍ਹ, 3 ਮਈ, : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਜਨੈਟਿਕਸ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ।
ਮੁੱਖ ਮੰਤਰੀ ਭਗਵੰਤ ਮਾਲ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਜਨੈਟਿਕਸ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਉਨ੍ਹਾਂ ਕਿਹਾ, ਡਾ. ਕੰਗ ਬੜੇ ਹੀ ਮਿੱਠ ਬੋਲੜੇ ਸੁਭਾਅ ਅਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ। ਇਹ ਘਾਟਾ ਨਾ ਪੂਰਨ ਯੋਗ ਹੈ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ, ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ।

0 Comments