ਚੰਡੀਗੜ੍ਹ, 12 ਮਈ, : ਕੈਨੇਡੀਅਨ ਅਧਿਕਾਰੀਆਂ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਚੌਥੇ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਕੈਨੇਡਾ ‘ਚ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾ ਅਮਰਦੀਪ ਸਿੰਘ 'ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲਾਏ ਗਏ ਹਨ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਕਿਹਾ ਕਿ ਅਮਰਦੀਪ ਸਿੰਘ ਨੂੰ ਨਿੱਝਰ ਦੇ ਕਤਲ ਵਿੱਚ ਉਸ ਦੀ ਭੂਮਿਕਾ ਲਈ 11 ਮਈ ਨੂੰ ਗ੍ਰਿਫਤਾਰ ਕੀਤਾ ਗਿਆ। ਕਿਹਾ ਗਿਆ ਹੈ ਕਿ ਅਮਰਦੀਪ ਪਹਿਲਾਂ ਹੀ ਹਥਿਆਰ ਰੱਖਣ ਦੇ ਦੋਸ਼ ਵਿੱਚ ਪੀਲ ਖੇਤਰੀ ਪੁਲਿਸ ਦੀ ਹਿਰਾਸਤ ਵਿੱਚ ਸੀ।
ਆਈਐਚਆਈਟੀ ਦੀ ਟੀਮ ਦੇ ਇੰਚਾਰਜ ਮਨਦੀਪ ਮੁਕਰ ਨੇ ਕਿਹਾ ਕਿ ਇਹ ਗ੍ਰਿਫਤਾਰੀ ਨਿੱਝਰ ਦੇ ਕਤਲ ਵਿੱਚ ਭੂਮਿਕਾ ਨਿਭਾਉਣ ਵਾਲਿਆਂ ਨੂੰ ਜਵਾਬਦੇਹ ਬਣਾਉਣ ਲਈ ਸਾਡੀ ਚੱਲ ਰਹੀ ਜਾਂਚ ਤਹਿਤ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਨਿੱਝਰ (48 ਸਾਲ) ਦਾ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ।

0 Comments