ਲੁਧਿਆਣਾ, 11 ਮਈ, : ਪੰਜਾਬੀ ਦੇ ਨਾਮਵਰ ਲੇਖਕ, ਸ਼ਾਇਰ ਅਤੇ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨਹੀਂ ਰਹੇ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।ਡਾ. ਸੁਰਜੀਤ ਪਾਤਰ 79 ਸਾਲ ਦੇ ਸਨ।ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸ਼ਾਹ ਲਏ ਹਨ।ਉਨ੍ਹਾਂ ਦਾ ਜਨਮ ਜਲੰਧਰ ਦੇ ਪਿੰਡ ਪਤਾੜ ਕਲਾਂ ਵਿਖੇ ਹੋਇਆ।
ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਵਿੱਚ ਅਹਿਮ ਯੋਗਦਾਨ ਹੈ।ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵੀ ਰਹੇ।ਸੁਰਜੀਤ ਪਾਤਰ ਨੇ ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ।ਉਹ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਰਹੇ ਤੇ ਉੱਥੋਂ ਹੀ ਸੇਵਾਮੁਕਤ ਹੋਏ।

0 Comments