ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

 ਮੋਰਿੰਡਾ 10 ਮਈ, :  ਸਬ ਕਿਛੁ ਤੇਰਾ ਵੈਲਫੇਅਰ ਸੁਸਾਇਟੀ ਮੋਰਿੰਡਾ ਵੱਲੋਂ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।


 ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ ਅਤੇ ਹੈੱਡ ਗ੍ਰੰਥੀ ਗਿਆਨੀ ਹਰਿੰਦਰ ਸਿੰਘ ਨੇ ਦੱਸਿਆ ਕਿ ਦੂਜੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸ਼ਾਮ ਨੂੰ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿਚ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਭਾਈ ਕਿਰਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ ਵਾਲੇ ਅਤੇ ਭਾਈ ਰਮਿੰਦਰ ਸਿੰਘ ਅਤੇ ਭਾਈ ਪਵਨਦੀਪ ਸਿੰਘ ਸਮਰਾਲੇ ਵਾਲੇ ਦੇ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਅਮ੍ਰਿਤ ਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ |

 ਇਸ ਮੌਕੇ , ਹਰਦੀਪ ਸਿੰਘ ਆਨੰਦ ਪ੍ਰਧਾਨ, ਰਵਿੰਦਰ ਸਿੰਘ ਰਾਜੂ, ਜਗਨਦੀਪ ਸਿੰਘ ਆਨੰਦ, ਮੈਨੇਜਰ ਦਵਿੰਦਰ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਅਮਰੀਕ ਸਿੰਘ, ਗੁਰਬਚਨ ਸਿੰਘ ਰੀਹਲ, ਸਰਪੰਚ ਬਲਜਿੰਦਰ ਸਿੰਘ, ਸੇਵਾਦਾਰ ਸੰਤ ਸਿੰਘ, ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ ।

Post a Comment

0 Comments