ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤਪਸ਼, ਧੂੜ ਭਰੀ ਹਨੇਰੀ ਤੇ ਮੀਂਹ ਦੀ ਚਿਤਾਵਨੀ ਜਾਰੀ

 ਚੰਡੀਗੜ੍ਹ, 31 ਮਈ, : ਪੰਜਾਬ ਵਿੱਚ ਕੱਲ੍ਹ ਸ਼ਾਮ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਵੀਰਵਾਰ ਸ਼ਾਮ ਨੂੰ ਕੁਝ ਇਲਾਕਿਆਂ 'ਚ ਹਲਕੀਆਂ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਮੌਸਮ ‘ਚ ਪਿਛਲੇ 24 ਘੰਟਿਆਂ 'ਚ ਕਰੀਬ 1 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਅੱਜ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।


ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹੀਟਵੇਵ ਨੂੰ ਲੈ ਕੇ ਵੀ ਹੈ ਅਤੇ ਇਸ ਦੇ ਨਾਲ ਹੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਨੂੰ ਲੈ ਕੇ ਵੀ ਜਾਰੀ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਅੱਜ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ ਅਤੇ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ।ਇਸ ਦੌਰਾਨ ਤੇਜ਼ ਹਵਾਵਾਂ, ਤੂਫਾਨ ਅਤੇ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਾਰੀਆਂ ਘਟਨਾਵਾਂ ਇੱਕ ਵਾਰ ਫਿਰ ਵਾਪਰ ਰਹੀਆਂ ਹਨ।

Post a Comment

0 Comments