ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਇੰਚਾਰਜ ਨੂੰ ਪਾਰਟੀ ਵਿਚੋਂ ਕੱਢਿਆ

 ਚੰਡੀਗੜ੍ਹ, 16 ਮਈ, : ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ।

ਡਾ. ਦਲਜੀਤ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਸ. ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Post a Comment

0 Comments