ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ

 ਚੰਡੀਗੜ੍ਹ, 10 ਮਈ, : ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।


ਜ਼ਿਕਰਯੋਗ ਹੈ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

Post a Comment

0 Comments