ਨਹਿਰਾਂ ਨਾਲ ਘਿਰਿਆ ਹੋਣ ਦੇ ਬਾਵਜ਼ੂਦ ਪੀਣ ਦੇ ਪਾਣੀ ਨਾਲ ਜੂਝ ਰਹੇ ਰੋਪੜ ਦੇ ਲੋਕਾਂ ਦੀ ਸਮੱਸਿਆ ਨੂੰ ਕਰਾਂਗਾ ਖ਼ਤਮ : ਡਾ ਸੁਭਾਸ਼ ਸ਼ਰਮਾ

 ਰੋਪੜ, 22 ਮਈ, : ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਰੋਪੜ ਸ਼ਹਿਰ ਦੇ ਲੋਕ ਨਹਿਰਾਂ ਨਾਲ ਘਿਰਿਆ ਹੋਣ ਦੇ ਬਾਵਜ਼ੂਦ ਸਰਕਾਰਾਂ ਦੀ ਨਲਾਇਕੀ ਕਾਰਨ ਪੀਣ ਦੇ ਪਾਣੀ ਨਾਲ ਜੂਝ ਰਹੇ ਸਨ। ਅੱਜ ਰੋਪੜ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਲੋਕਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਰੋਪੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਨੂੰ ਮੇਰੇ ਵੱਲੋਂ ਜਲਦ ਖਤਮ ਕਰਵਾ ਦਿੱਤਾ ਜਾਵੇਗਾ।



ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਉਪਰੰਤ ਉਹ ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਟੂਰਿਸਟ ਹੱਬ ਵਜੋਂ ਉਭਾਰਨ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਇਸ ਇਤਿਹਾਸਕ ਅਸਥਾਨ ਨੂੰ ਰੇਲ ਲਿੰਕ ਨਾਲ ਜੋੜਿਆ ਜਾਵੇਗਾ।

ਸ਼੍ਰੀ ਸ਼ਰਮਾ ਨੇ ਕਿਹਾ ਕਿ ਰੋਪੜ ਦੇ ਮੱਥੇ ਤੇ ਲੱਗੇ ਪੱਛੜੇ ਇਲਾਕੇ ਦੇ ਦਾਗ ਨੂੰ ਖਤਮ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾਵੇਗੀ।

ਸ੍ਰੀ ਸ਼ਰਮਾ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਵਿੱਚ ਝੁੱਲ ਰਹੀ ਹਨੇਰੀ ਕਾਰਨ ਆਪਾ ਖੋਈ ਬੈਠੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਹਰਾਉਣ ਦੇ ਸੁਪਨੇ ਲੈਣ ਵਾਲਿਆਂ ਨੂੰ ਖੁਦ ਨੂੰ ਹੀ ਪਤਾ ਹੈ ਕਿ ਉਨ੍ਹਾਂ ਦੇ ਸੁਪਨੇ ਸਾਕਾਰ ਨਹੀਂ ਹੋਣੇ।


ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਫ਼ੋਨ-ਸਿਮ ਮਿਲਣਾ, ਫਿਰੌਤੀ ਦੀਆਂ ਕਾਲਾਂ, ਨਸ਼ਾ ਕਰਨ ਦੇ ਨਾਲ-ਨਾਲ ਇੱਕ ਘੰਟੇ ਤੱਕ ਗੈਂਗਸਟਰਾਂ ਦੇ ਲਾਈਵ ਇੰਟਰਵਿਊ ਦੇਣਾ ਸਰਕਾਰ ਅਤੇ ਪੁਲਿਸ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਦੀ ਸਰਕਾਰ ਜੇਲ੍ਹਾਂ ਵਿੱਚ ਬੰਦ ਗੁੰਡਿਆਂ ਨੂੰ ਕਾਬੂ ਨਹੀਂ ਕਰ ਸਕਦੀ ਤਾਂ ਜੇਲ੍ਹਾਂ ਦੇ ਬਾਹਰ ਖੁੱਲ੍ਹੇਆਮ ਘੁੰਮ ਰਹੇ ਗੁੰਡਿਆਂ ਖ਼ਿਲਾਫ਼ ਕੀ ਕਾਰਵਾਈ ਕਰੇਗੀ।

Post a Comment

0 Comments