ਮੋਹਾਲੀ, 30 ਮਈ, : ਮੋਹਾਲੀ ਦੇ ਸੈਕਟਰ 80 ਵਿੱਚ ਬੀਤੀ ਰਾਤ 12 ਵਜੇ ਤੋਂ ਬਾਅਦ ਇੱਕ ਸਕਾਰਪੀਓ ਅਤੇ ਟੈਕਸੀ ਵਿਚਕਾਰ ਟੱਕਰ ਹੋ ਗਈ। ਇਸ ਟੱਕਰ ਵਿੱਚ ਕਬੱਡੀ ਖਿਡਾਰੀ ਪੰਮਾ ਵਾਸੀ ਪਿੰਡ ਸੋਹਾਣਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਸਕਾਰਪੀਓ ਵਿੱਚ ਸਵਾਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟੈਕਸੀ ਗੱਡੀ ਸਿੱਧੀ ਡਰਾਈਵਰ ਦੀ ਖਿੜਕੀ 'ਚ ਜਾ ਵੱਜੀ। ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਉੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਟੈਕਸੀ ਪਟਿਆਲਾ ਨੰਬਰ ਦੀ ਦੱਸੀ ਜਾਂਦੀ ਹੈ।
ਇਸ ਘਟਨਾ ਵਿੱਚ ਟੈਕਸੀ ਡਰਾਈਵਰ ਵੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਟੈਕਸੀ ਡਰਾਈਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਲਈ ਹਸਪਤਾਲ ਵਿੱਚ ਮੌਜੂਦ ਹੈ। ਹਾਦਸੇ ਦਾ ਕਾਰਨ ਕੀ ਸੀ ਇਹ ਪਤਾ ਲਗਾਉਣ ਲਈ ਪੁਲਿਸ ਦੀ ਟੀਮ ਨੇੜੇ ਦੇ ਸੀਸੀਟੀਵੀ ਕੈਮਰਿਆਂ ਨੂੰ ਵੀ ਦੇਖ ਰਹੀ ਹੈ। ਇਸ ਤੋਂ ਬਾਅਦ ਪੁਲਸ ਮਾਮਲੇ 'ਚ ਬਣਦੀ ਕਾਰਵਾਈ ਕਰੇਗੀ। ਕਬੱਡੀ ਖਿਡਾਰੀ ਪੰਮਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ। ਜਲਦੀ ਹੀ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

0 Comments