ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵਿਜੇ ਇੰਦਰ ਸਿੰਗਲਾ ਲਈ ਘਰ ਘਰ ਜਾ ਕੇ ਮੰਗੀਆਂ ਵੋਟਾਂ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ : ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਵਾਰਡ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਘਲਾ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਹਨਾਂ ਨਾਲ ਵਿਜੇ ਇੰਦਰ ਸਿੰਘਲਾ ਦੀ ਭੈਣ ਗੀਤੂ ਗੁਪਤਾ ਅਤੇ ਜੀਜਾ ਜੀ ਸਜਲ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।


ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇੰਦਰ ਸਿੰਘਲਾ ਨੂੰ ਵੋਟ ਪਾਉਣ ਦੀ ਬੇਨਤੀ ਕੀਤੀ ਤੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਲੋਕਾਂ ਦੇ ਹੱਕ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਦਾ ਤੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਲੋਕਾਂ ਦੇ ਹੱਕ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਬਾਰੇ ਉਹਨਾਂ ਨੂੰ ਜਾਣਕਾਰੀ ਦਿੱਤੀ ਗਈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੰਵਿਧਾਨ ਬਚਾਉਣ ਲਈ ਹਰ ਵਿਅਕਤੀ ਨੂੰ ਅੱਜ ਅੱਗੇ ਆਉਣਾ ਪਵੇਗਾ ਕਿਉਂਕਿ ਭਾਰਤੀ ਜਨਤਾ ਪਾਰਟੀ ਦੇਸ਼ ਵਿੱਚੋਂ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਜੇਕਰ ਇਸ ਵਾਰ ਭਾਰਤੀ ਜਨਤਾ ਪਾਰਟੀ ਮੁੜ ਸੱਤਾ ਵਿੱਚ ਆ ਗਈ ਤਾਂ ਦੇਸ਼ ਵਿੱਚ ਲੋਕਤੰਤਰਿਕ ਢਾਂਚਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। 

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਦੇਸ਼ ਨੂੰ ਬਚਾ ਸਕਦੀ ਹੈ ਅਤੇ ਵਿਕਾਸ ਲਈ ਅੱਗੇ ਤੋਰ ਸਕਦੀ ਹੈ ਇਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜੋ। ਇਸ ਮੌਕੇ ਜਸਪ੍ਰੀਤ ਸਿੰਘ ਗਿੱਲ ਐਮਸੀ, ਰਾਮ ਸਰੂਪ ਜੋਸ਼ੀ, ਦਲਵੀਰ ਸਿੰਘ ਕਾਨੂੰਗੋ, ਰਣਜੋਧ ਸਿੰਘ, ਮਨਜੀਤ ਸਿੰਘ ਭਾਟੀਆ, ਅਮਨਦੀਪ ਸਿੰਘ, ਸੁਖਬੀਰ ਸਿੰਘ, ਮਨਜੀਤ ਸਿੰਘ ਭਾਟੀਆ, ਪ੍ਰੋਫੈਸਰ ਮਿਨਹਾਸ  ਤੋਂ ਇਲਾਵਾ ਹੋਰ ਇਲਾਕਾ ਵਾਸੀ ਹਾਜ਼ਰ ਸਨ।

Post a Comment

0 Comments