PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

 ਚੰਡੀਗੜ੍ਹ, 19 ਮਈ, : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ 23 ਮਈ ਨੂੰ ਪੰਜਾਬ ਦੌਰੇ 'ਤੇ ਹੋਣਗੇ। ਇਸ ਦਿਨ ਉਹ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ 'ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ 'ਚ ਵੀ ਸ਼ਾਮਲ ਹੋਣਗੇ।


ਇਸ ਤੋਂ ਬਾਅਦ ਪ੍ਰਧਾਨ ਮੰਤਰੀ 24 ਮਈ ਨੂੰ ਮੁੜ ਪੰਜਾਬ ਆਉਣਗੇ। ਇੱਥੇ ਉਹ ਜਲੰਧਰ ਅਤੇ ਗੁਰਦਾਸਪੁਰ ਵਿੱਚ ਭਾਜਪਾ ਉਮੀਦਵਾਰਾਂ ਦੀਆਂ ਚੋਣ ਰੈਲੀਆਂ ਵਿੱਚ ਸ਼ਿਰਕਤ ਕਰਨਗੇ।

ਜਿਕਰਯੋਗ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸਾਰੀਆਂ ਥਾਵਾਂ ਦੇ ਨਤੀਜੇ 4 ਜੂਨ ਨੂੰ ਆਉਣਗੇ।

Post a Comment

0 Comments