ਚੰਡੀਗੜ੍ਹ, 7 ਜੂਨ, : ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਵਾਲੀ ਮਹਿਲਾ CISF ਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕੰਗਨਾ ਹਾਲ ਹੀ 'ਚ ਭਾਜਪਾ ਦੀ ਟਿਕਟ 'ਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਇਸ ਤੋਂ ਬਾਅਦ ਉਹ ਦਿੱਲੀ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਵਾਪਰੀ।
ਥੱਪੜ ਮਾਰਨ ਦਾ ਪਤਾ ਲੱਗਦੇ ਹੀ ਸੀਆਈਐਸਐਫ ਅਧਿਕਾਰੀਆਂ ਨੇ ਮਹਿਲਾ ਸਿਪਾਹੀ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਸੀਆਈਐਸਐਫ ਕਮਾਂਡੈਂਟ ਨੇ ਅਗਲੀ ਕਾਰਵਾਈ ਲਈ ਪੁਲੀਸ ਨੂੰ ਬੁਲਾਇਆ। ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਸਿਪਾਹੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਕੰਗਣਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਇਸ ਘਟਨਾ 'ਤੇ ਹੈਰਾਨੀ ਪ੍ਰਗਟ ਕਰਦੇ ਹੋਏ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਸੁਰੱਖਿਆ ਲਈ ਜ਼ਿੰਮੇਵਾਰ ਲੋਕ ਹੀ ਇਸ ਦੀ ਉਲੰਘਣਾ ਕਰ ਰਹੇ ਹਨ।

0 Comments