DGP ਗੌਰਵ ਯਾਦਵ ਨੇ SHOs ਅਤੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਾਨੂੰਨ ਵਿਵਸਥਾ ਦਾ ਲਿਆ ਜਾਇਜ਼ਾ

ਚੰਡੀਗੜ੍ਹ, 13 ਜੂਨ, : ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਐਸਐਚਓਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।


ਇਸ ਮੌਕੇ ਉਨ੍ਹਾਂ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਨਾਲ ਹੀ ਅਪਰਾਧੀਆਂ ਨਾਲ ਕਿਵੇਂ ਨਜਿੱਠਣਾ ਹੈ, ਇਸ ਬਾਰੇ ਰਣਨੀਤੀ ਤਿਆਰ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰ ਵਿੱਚ ਬੈਠਣ। ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੋਵੇਗਾ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Post a Comment

0 Comments