ਅਗਲੇਰੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਅੱਜ ਮੀਟਿੰਗ ਸੱਦੀ

  ਚੰਡੀਗੜ੍ਹ, 15 ਜੁਲਾਈ, : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ।ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਬਾਅਦ ਹੋਣ ਜਾ ਰਹੀ ਹੈ। ਹੁਣ ਇਸ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।


ਇਸ ਮੀਟਿੰਗ ਵਿੱਚ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਸਾਰੇ ਵੱਡੇ ਆਗੂ ਹਾਜ਼ਰ ਰਹਿਣਗੇ। ਇਸ ਦੇ ਨਾਲ ਹੀ ਇਸ ਮੀਟਿੰਗ ਵਿੱਚ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਦੂਜੇ ਪਾਸੇ ਇਹ ਧੜਾ ਹਰ ਪੜਾਅ 'ਤੇ ਸਾਫ਼-ਸਾਫ਼ ਕਹਿ ਰਿਹਾ ਹੈ ਕਿ ਅਸੀਂ ਬਾਗੀ ਨਹੀਂ ਹਾਂ।

Post a Comment

0 Comments