ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਦਾ ਸੰਹੁ ਚੁੱਕ ਸਮਾਗਮ 8 ਨਵੰਬਰ ਨੂੰ

 ਚੰਡੀਗੜ੍ਹ, 29 ਅਕਤੂਬਰ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਦੇ ਸੰਹੁ ਚੁੱਕ ਸਮਾਗਮ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 


ਸਰਪੰਚਾਂ ਤੇ ਪੰਚਾਂ ਨੂੰ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ ਹੋਵੇਗਾ। ਇਹ ਸਮਾਗਮ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ। ਇਸ ਸਬੰਧੀ ਡਾਇਰੈਕਟਰ, ਪੇਂਡੂ ਵਿਕਾਸ ਤ ਪੰਚਾਇਤ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਵਿਕਾਸ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਵੀਡੀਓ ਰਾਹੀਂ ਕਾਨਫਰੰਸ ਵੀ ਕੀਤੀ ਗਈ ਹੈ।


Post a Comment

0 Comments