ਕਿਸਾਨ ਅੱਜ AAP ਵਿਧਾਇਕਾਂ ਤੇ BJP ਆਗੂਆਂ ਦੇ ਘਰਾਂ ਅੱਗੇ ਲਾਉਣਗੇ ਪੱਕੇ ਮੋਰਚੇ ਪੰਜਾਬ

 ਚੰਡੀਗੜ੍ਹ, 18 ਅਕਤੂਬਰ : ਪੰਜਾਬ ਵਿੱਚ ਕਿਸਾਨ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਪ੍ਰੇਸ਼ਾਨ ਹਨ।



ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਹਨ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ੇ ਮੁਫ਼ਤ ਕੀਤੇ ਸਨ, ਜੋ ਅੱਜ ਵੀ ਮੁਫ਼ਤ ਰਹਿਣਗੇ। ਕਿਸਾਨ ਉਥੇ ਵੀ ਡਟੇ ਹੋਏ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਿਹਾ ਹੈ।

Post a Comment

0 Comments