ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਮੋਹਾਲੀ, 4 ਨਵੰਬਰ : ਅੱਜ ਬਾਬਾ ਵਿਸ਼ਵਕਰਮਾ ਸਭਾ (ਰਜਿ:) ਅਤੇ ਮੋਹਾਲੀ ਚੈਂਬਰ ਆਫ ਇੰਡਸਟ੍ਰੀਜ਼ ਐਂਡ ਕਾਮਰਸ (ਰਜਿ:), ਇੰਡਸਟ੍ਰੀਅਲ ਏਰੀਆ, ਫੇਜ਼-9, ਮੋਹਾਲੀ ਵੱਲੋਂ ਪ੍ਰਧਾਨ ਅਮਰਜੀਤ ਸਿੰਘ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਅਗਵਾਈ ਵਿਚ ਪਲਾਟ ਨੰਬਰ 544, ਫੇਜ਼-9 ਦੇ ਪਾਰਕ ਵਿਚ ਜਗਤ ਗੁਰੂ ਬਾਬਾ ਵਿਸ਼ਵਕਰਮਾ ਦਾ ਪਵਿੱਤਰ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।



ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਸਵੇਰੇ 9 ਤੋਂ 11 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਭੋਗ ਪਾਏ ਗਏ। ਇਸ ਤੋਂ ਬਾਅਦ ਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਨੂੰ ਲੈ ਕੇ ਪਵਿੱਤਰ ਹਵਨ ਪੂਜਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਵਿਸ਼ਵਕਰਮਾ ਦੇ ਦਿਖਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ।


ਇਸ ਸਮਾਗਮ ਵਿੱਚ ਕੌਂਸਲਰ ਜਸਬੀਰ ਸਿੰਘ ਮਣਕੂ, ਜਸਵਿੰਦਰ ਸਿੰਘ ਜੱਸੀ ਸਕੱਤਰ, ਮਾਸਟਰ ਬਲਜੀਤ ਸਿੰਘ, ਜਸਵਿੰਦਰ ਸਿੰਘ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਸਿੰਘ ਸ਼ਾਹੀ, ਮਨਜੀਤ ਸਿੰਘ ਚਾਨਾ, ਗੁਰਮੇਲ ਸਿੰਘ, ਸਰਦਾਰਾ ਸਿੰਘ, ਹਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।


ਅਖ਼ੀਰ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Post a Comment

0 Comments