ਨਵੇਂ ਚੁਣੇ ਵਿਧਾਇਕ ਅੱਜ ਚੁੱਕਣਗੇ ਸਹੁੰ

 ਚੰਡੀਗੜ੍ਹ, 2 ਦਸੰਬਰ, : ਪੰਜਾਬ ‘ਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਚਾਰੋਂ ਵਿਧਾਇਕਾਂ ਦਾ ਅੱਜ ਸਹੁੰ ਚੁੱਕ ਸਮਾਗਮ ਹੋਵੇਗਾ।

 ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵੇਰੇ 11:30 ਵਜੇ ਵਿਧਾਨ ਸਭਾ ਵਿੱਚ ਸਹੁੰ ਚੁਕਾਈ ਜਾਵੇਗੀ। ਸਮਾਗਮ ਵਿੱਚ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਲ ਹੋਣਗੇ। ਹੁਣ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ 95 ਵਿਧਾਇਕ ਹੋ ਗਏ ਹਨ।

Post a Comment

0 Comments