ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

 ਮੋਹਾਲੀ, 15 ਜਨਵਰੀ, : ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਨੂੰ ਅੱਜ ਅਦਾਲਤ ਵਿੱਚ ਉਸ ਸਮੇਂ ਇਕ ਹੋਰ ਝਟਕਾ ਲੱਗਿਆ ਜਦੋਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ। 

ਗੁਰਸ਼ੇਰ ਸਿੰਘ ਵੱਲੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਅਦਾਲਤ ਨੇ ਰੱਦ ਕਰ ਦਿੱਤਾ। ਅੱਜ ਅਦਾਲਤ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀ ਪੇਸ਼ ਹੋਏ। ਅਦਾਲਤ ਵਿੱਚ ਮਾਮਲੇ ਨਾਲ ਸਬੰਧਤ ਜਾਂਚ ਦਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਗਿਆ।


Post a Comment

0 Comments